ਮਾਸਟਰ ਤਾਰਾ ਸਿੰਘ ਦਾ ਜਨਮ ਪੱਛਮੀ ਪੰਜਾਬ (ਪਾਕਿਸਤਾਨ) ਦੇ ਜ਼ਿਲ੍ਹਾ ਰਾਵਲਪਿੰਡੀ ਦੇ ਹਰਿਆਲ ਨਾਂਅ ਦੇ ਪਿੰਡ ਵਿਚ ਮਾਤਾ ਮੂਲਾਂ ਦੇਵੀ ਦੀ ਕੁੱਖ ਤੋਂ ਪਿਤਾ ਬਖਸ਼ੀ ਗੋਪੀ ਚੰਦ ਮਲਹੋਤਰਾ (ਜੋ ਕਿੱਤੇ ਵਜੋਂ ਪਟਵਾਰੀ ਸਨ) ਦੇ ਘਰ 24 ਜੂਨ, 1885 ਈ: ਨੂੰ ਹੋਇਆ। ਮਾਸਟਰ ਜੀ ਦਾ ਪਹਿਲਾਂ ਨਾਂਅ ਨਾਨਕ ਚੰਦ ਸੀ, ਪਰ ਸਿੰਘ ਸਭਾ ਲਹਿਰ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਦੇ ਪ੍ਰਭਾਵ ‘ਚ 1902 ਈ: ਵਿਚ ਉਹ ਅੰਮ੍ਰਿਤ ਛਕ ਕੇ ਸਿੰਘ ਸਜ ਗਏ ਅਤੇ ਨਾਨਕ ਚੰਦ ਤੋਂ ਤਾਰਾ ਸਿੰਘ ਬਣ ਗਏ।
17 ਜੁਲਾਈ, 1926 ਨੂੰ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਪੰਥ ਦੀ ਵਾਗਡੋਰ ਸੰਭਾਲੀ ਅਤੇ ਦੇਸ਼ ਦੀ ਅਜਾਦੀ ਅਤੇ ਅਕਾਲੀ ਮੋਰਚਿਆ ਦੌਰਾਨ ਕਈ ਵਾਰ ਜੇਲ ਗਏ । 1947 ਵਿੱਚ ਨਹਿਰੂ-ਗਾਂਧੀ ਦੇ ਝੂਠੇ ਲਾਰਿਆ ਵਿੱਚ ਆ ਕੇ ਸਿੱਖ ਕੌਮ ਦੀ ਕਿਸਮਤ ਹਿੰਦੋਸਤਾਨ ਨਾਲ ਜੋੜਨ ਦੀ ਉਨ੍ਹਾਂ ਦੀ ਵੱਡੀ ਸਿਧਾਂਤਕ ਗਲਤੀ ਦਾ ਅਹਿਸਾਸ ਉਨ੍ਹਾਂ ਨੂੰ ਉਦੋਂ ਹੋਇਆ, ਜਦੋਂ ਸਿੱਖ ਕੌਮ ਨੂੰ ਖੁਦਮੁਖਤਿਆਰ ਇਲਾਕਾ ਦੇਣ ਦਾ ਵਾਅਦਾ ਕਰਨ ਵਾਲੇ ਪੰਜਾਬੀ ਸੂਬਾ ਬਨਾਉਣ ਤੋਂ ਵੀ ਮੁਕਰ ਗਏ । ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ, ਜਿਸਦਾ ਖੁਮਿਆਜਾ ਕੌਮ ਭੁਗਤ ਰਹੀ ਹੈ ।
1926 ਤੋਂ 1966 ਤੱਕ ਦੀ ਸਿੱਖ ਰਾਜਨੀਤੀ ਮਾਸਟਰ ਤਾਰਾ ਸਿੰਘ ਦੇ ਦੁਆਲੇ ਹੀ ਘੁੰਮਦੀ ਹੈ । 1947 ਤੋਂ ਬਾਅਦ ਉਨ੍ਹਾਂ ‘ਸਿੱਖ ਹੋਮਲੈਂਡ’ ਦਾ ਨਾਅਰਾ ਲਾਇਆ ਅਤੇ ਸਿੱਖ ਹਿੱਤਾਂ ਲਈ ਬਹੁਤ ਸੰਘਰਸ਼ ਕੀਤਾ । ਮਾਸਟਰ ਤਾਰਾ ਸਿੰਘ ਦੇ ਅੰਤਿੰਮ ਬੋਲ ਸਨ “ਮੈ ਆਪਣੇ ਸਿਆਸੀ ਜੀਵਨ ਵਿੱਚ ਗਲਤੀਆ ਤਾਂ ਬਹੁਤ ਕੀਤੀਆ ਹੋਣਗੀਆ ਪਰ ਕਦੇ ਪੰਥ ਨਾਲ ਗਦਾਰੀ ਨਹੀ ਕੀਤੀ ।”
ਇਸ ਸਾਰੇ ਦੇ ਨਾਲ-ਨਾਲ ਉਹ ਇਕ ਲੇਖਕ ਵੀ ਸੀ। ਉਨ੍ਹਾਂ ਨੇ ਦੋ ਨਾਵਲ ‘ਪ੍ਰੇਮ ਲਗਨ’ ਅਤੇ ‘ਬਾਬਾ ਤੇਗ਼ਾ ਸਿੰਘ’ ਲਿਖੇ ਸਨ ਅਤੇ ਲੇਖਾਂ ਦੀਆਂ ਕਿਤਾਬਾਂ ‘ਕਿਉ ਵਰਣੀ ਕਿਵ ਜਾਣਾ’ ‘ਪਿਰਮ ਪਿਆਲਾ’, ‘ਗ੍ਰਹਿਸਤ ਧਰਮ ਸਿਖਿਆ ਅਤੇ ਆਪਣੀ ਜੀਵਨੀ ‘ਮੇਰੀ ਯਾਦ’ ਵੀ ਲਿਖੀਆ ਸਨ I
ਬਾਬਾ ਸੁੰਦਰ ਜੀ ਤੀਜੇ ਗੁਰੂ ਜੀ ਦੇ ਪੜਪੋਤੇ ਸਨ {ਗੁਰੂ ਅਮਰਦਾਸ ਜੀ ਦੇ ਪੁੱਤਰ ਬਾਬਾ ਮੋਹਰੀ ਜੀ, ਬਾਬਾ ਮੋਹਰੀ ਜੀ ਦੇ ਪੁੱਤਰ ਬਾਬਾ ਅਨੰਦ ਤੇ ਬਾਬਾ ਅਨੰਦ ਜੀ ਦੇ ਪੁੱਤਰ ਬਾਬਾ ਸੁੰਦਰ ਜੀ}। ਧੰਨੁ ਸ਼੍ਰੀ ਗੁਰੂ ਅਮਰਦਾਸ ਜੀ ਨੇ ਜੋਤੀ ਜੋਤਿ ਸਮਾਉਣ ਸਮੇਂ ਦਾਹ-ਸੰਸਕਾਰ ਸੰਬੰਧੀ ਕੁਝ ਪਿਆਰੇ ਬੋਲ ਬਖ਼ਸ਼ਸ਼ ਕੀਤੇ ਸਨ। ਇਨ੍ਹਾਂ ਬੋਲਾਂ ਨੂੰ ਬਾਬਾ ਸੁੰਦਰ ਜੀ ਨੇ ਰਾਮਕਲੀ ਰਾਗ ਵਿੱਚ ‘ਸਦ’ ਸਿਰਲੇਖ ਹੇਠ ਦਰਜ ਕੀਤਾ ਹੈ।
ਬਾਬਾ ਸੁੰਦਰ ਜੀ ਦੀ ਬਾਣੀ ‘ਸਦੁ’ ਰਾਮ ਰਾਮਕਲੀ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 923 ਉੱਤੇ ਸੋਭਨੀਕ ਹੈ। ‘ਸਦੁ’ ਦਾ ਸ਼ਬਦਿਕ ਮਤਲੱਬ ਬੁਲਾਵਾ ਹੈ। ਆਪ ਜੀ ਦੀ ਰਚਨਾ ‘ਸਦੁ’ ਦੀ 6 ਪਉੜੀਆ ਹਨ। ਇਸ ਰਚਨਾ ਦਾ ਮੁੱਖ ਆਧਾਰ ਰਜਾ ਮੰਨਣਾ ਹੈ, ਜਗਤ ਚਲਾਇਮਾਨ ਹੈ ਅਤੇ ਇਸ ਸੱਚ ਨੂੰ ਸਵੀਕਾਰ ਕਰਦੇ ਹੋਏ ਮਰਣ ਉੱਤੇ ਰੋਣਾ–ਧੋਣਾ ਨਹੀਂ ਕਰਣ ਦਾ ਉਪਦੇਸ਼ ਹੈ।
ਸਾਹਿਤ ਅਤੇ ਧਾਰਮਿਕ ਖੇਤਰ ‘ਚ ਆਪਣੇ ਵਿਲੱਖਣ ਯੋਗਦਾਨ ਸਦਕਾ ਭਾਈ ਕਾਨ੍ਹ ਸਿੰਘ ਨਾਭਾ ਦਾ ਨਾਂਅ ਪੰਜਾਬੀ ਜਗਤ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ। ‘ਹਮ ਹਿੰਦੂ ਨਹੀਂ’, ਗੁਰੁਮਤ ਪ੍ਰਭਾਕਰ, ਗੁਰੁਮਤ ਸੁਧਾਕਰ, ਸੱਦ ਕਾ ਪਰਮਾਰਥ, ਅਤੇ ਗੁਰੁ ਗਿਰਾ ਕਸੌਟੀ ਵਰਗੀਆਂ ਅਨਮੋਲ ਪੁਸਤਕਾਂ ਦੀ ਰਚਨਾ ਕੀਤੀ।
ਉਨ੍ਹਾਂ ਦੀ ਸਿੱਖ ਪੰਥ ਅਤੇ ਪੰਜਾਬੀ ਸਾਹਿਤ ਨੂੰ ਅਣਮੁੱਲੀ ਦਾਤ ‘ਗੁਰੂਸ਼ਬਦ ਰਤਨਾਕਰ ਮਹਾਨ ਕੋਸ਼ ਦੀ ਰਚਨਾ ਸੀ, ਮਹਾਨ ਕੋਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਭਾਈ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ ਮਹਾਰਾਜਾ ਭੁਪਿੰਦਰ ਸਿੰਘ ਪਟਿਆਲਾ ਦੀ ਮਾਇਕ ਪੱਖੋਂ ਮਦਦ ਨਾਲ 1930 ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ 3335 ਪੰਨਿਆਂ ਦੇ ਇਸ ਕੋਸ਼ ਨੂੰ ਚਾਰ ਜਿਲਦਾਂ ਵਿਚ ਛਾਪਿਆ ।[ ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ।
ਧੰਨ ਗੁਰੂ ਗ੍ਰੰਥ ਸਾਹਿਬ, ਦਸਮ ਗ੍ਰੰਥ, ਭਾਈ ਗੁਰਦਾਸ ਜੀ ਦੀਆ ਵਾਰਾਂ, ਭਾਈ ਨੰਦ ਲਾਲ ਜੀ ਦੀਆ ਗਜਲਾਂ ਅਤੇ ਹੋਰ ਸਿੱਖ ਸਾਹਿਤ ਵਿੱਚ ਵਰਤੇ ਗਏ ਲਗਭਗ ਸਾਰੇ ਸ਼ਬਦਾਂ ਦੇ ਅਰਥ ਇਸ ਮਹਾਨ ਕੋਸ਼ ਵਿੱਚੋਂ ਮਿਲ ਜਾਂਦੇ ਹਨ ।
23 ਨਵੰਬਰ 1938 ਵਿਚ 77 ਸਾਲ ਦੀ ਉਮਰ ਵਿਚ ਦਿਲ ਦੀ ਧੜਕਣ ਬੰਦ ਹੋਣ ਨਾਲ ਨਾਭੇ ਵਿਖੇ ਭਾਈ ਸਾਹਿਬ ਦਾ ਦੇਹਾਂਤ ਹੋਇਆ।