ਸਰਦਾਰ ਜੱਸਾ ਸਿੰਘ ਜੀ ਦੀ ਪ੍ਰਵਰਿਸ਼ ਗੁਰੂ ਕੇ ਮਹਿਲ ਮਾਤਾ ਸੁੰਦਰ ਕੌਰ ਜੀ ਨੇ ਕੀਤੀ ।
29 ਮਾਰਚ 1748 ਦੇ ਦਿਨ ਸਮੁੱਚੀ ਕੌਮ ਦੀਆਂ 11 ਮਿਸਲਾਂ ਬਣਾਈਆਂ ਗਈਆਂ। ਸ. ਜੱਸਾ ਸਿੰਘ ਆਹਲੂਵਾਲੀਆ ਮਿਸਲ ਦੇ ਮੁਖੀ ਅਤੇ ਨਾਲ ਹੀ ਸਾਰੀਆਂ ਮਿਸਲਾਂ ਦੇ ਨੇਤਾ ਬਣੇ।
ਕਾਹਨੂਵਾਲ ਦੇ ਛੰਭ ਵਿੱਚ ਵਾਪਰੇ ਛੋਟੇ ਘੱਲੂਘਾਰੇ ਵਿੱਚ ਆਪ ਜੀ ਨੇ ਬਹਾਦਰੀ ਦੇ ਜੌਹਰ ਦਿਖਾਏ ।
ਸ: ਕਪੂਰ ਸਿੰਘ ਦੇ 1760 ਵਿਚ ਅਕਾਲ ਚਲਾਣੇ ਤੋਂ ਪਿੱਛੋਂ ਖਾਲਸਾ ਪੰਥ ਦੀ ਜਥੇਦਾਰੀ ਦੀ ਪੱਗ ਸ: ਜੱਸਾ ਸਿੰਘ ਆਹਲੂਵਾਲੀਆ ਨੂੰ ਬੰਨ੍ਹਾਈ ਗਈ ।
1761 ਈਸਵੀ ਵਿਚ ਅਬਦਾਲੀ ਨੇ ਪਾਣੀਪਤ ਵਿਖੇ ਮਰਹੱਟਿਆਂ ਨੂੰ ਹਰਾਇਆ। ਅਬਦਾਲੀ ਮਰਹੱਟਿਆਂ ਦਾ ਸਾਰਾ ਮਾਲ-ਧਨ ਅਤੇ 2200 ਔਰਤਾਂ ਨੂੰ ਬੰਦੀ ਬਣਾ ਕੇ ਆਪਣੇ ਨਾਲ ਲਿਜਾ ਰਿਹਾ ਸੀ। ਸ. ਜੱਸਾ ਸਿੰਘ ਆਹਲੂਵਾਲੀਆ ਜੀ ਨੇ ਦਲ ਖਾਲਸਾ ਦੀ ਅਗਵਾਈ ਕਰਕੇ ਇਹਨਾਂ ਬੰਦੀ ਔਰਤਾਂ ਨੂੰ ਅਜ਼ਾਦ ਕਰਵਾਇਆ ਅਤੇ ਘਰੋ ਘਰੀਂ ਪਹੁੰਚਾਇਆ।
1761 ਈਸਵੀ ਵਿਚ ਦਲ ਖਾਲਸਾ ਨੇ ਲਾਹੌਰ ਉੱਤੇ ਕਬਜ਼ਾ ਕਰ ਲਿਆ। ਇਹ ਦਲ ਖਾਲਸਾ ਦੀ ਪਹਿਲੀ ਇਤਿਹਾਸਕ ਜਿੱਤ ਸੀ। ਕੌਮ ਨੇ ਸ. ਜੱਸਾ ਸਿੰਘ ਆਹਲੂਵਾਲੀਆ ਨੂੰ ਸੁਲਤਾਨ-ਉਲ-ਕੌਮ ਦੇ ਖਿਤਾਬ ਨਾਲ ਨਿਵਾਜਿਆ।
ਮਲੇਰਕੋਟਲਾ ਨੇੜੇ ਕੁੱਪ ਅਸਥਾਨ ਕੋਲ ਵੱਡੇ ਘੱਲੂਘਾਰੇ ਵਿਚ ਸ. ਜੱਸਾ ਸਿੰਘ ਆਹਲੂਵਾਲੀਆ ਨੂੰ ਅਨੇਕਾਂ ਡੂੰਘੇ ਫਟ ਲੱਗੇ।
1777 ਈਸਵੀ ਨੂੰ ਸ. ਜੱਸਾ ਸਿੰਘ ਆਹਲੂਵਾਲੀਆ ਨੇ ਕਪੂਰਥਲੇ ਉੱਪਰ ਹਮਲਾ ਕਰਨ ਉਪਰੰਤ ਕਬਜ਼ਾ ਕਰ ਲਿਆ ਅਤੇ ਆਪਣੀ ਰਾਜਧਾਨੀ ਬਣਾਇਆ।
ਸ: ਜੱਸਾ ਸਿੰਘ ਜਿਥੇ ਇਕ ਮਹਾਨ ਯੋਧਾ ਸੀ, ਉਥੇ ਗੁਰਬਾਣੀ ਦਾ ਰਸੀਆ ਵੀ ਸੀ। ਆਪ ਜੀ ਨੇ 40 ਸਾਲ ਕੌਮ ਦੀ ਨਿੱਜ ਤੋਂ ਉੱਪਰ ਹੋ ਕੇ ਸੇਵਾ ਕੀਤੀ ਅਤੇ ਬਿਖੜੇ ਸਮੇਂ ਵਿਚ ਕੌਮ ਦੀ ਅਗਵਾਈ ਕੀਤੀ।
ਬਾਬਾ ਬੁੱਢਾ ਜੀ ਦਾ ਜਨਮ 7 ਕੱਤਕ ਨੂੰ ਪਿਤਾ ਭਾਈ ਸੁੱਘਾ ਜੀ ਰੰਧਾਵਾ ਦੇ ਘਰ ਮਾਤਾ ਗੌਰਾਂ ਜੀ ਦੀ ਕੁੱਖ ਤੋਂ ਪਿੰਡ ਕੱਥੂਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਮਾਤਾ-ਪਿਤਾ ਨੇ ਆਪ ਦਾ ਨਾਂਅ ਬੂੜਾ ਰੱਖਿਆ। ਗੁਰੂ ਨਾਨਕ ਦੇਵ ਜੀ ਦੀ ਸੰਗਤ ਕਰਨ ਤੋਂ ਬਾਅਦ ਆਪ ਜੀ ਦਾ ਨਾਂਅ ਬਾਬਾ ਬੁੱਢਾ ਜੀ ਪ੍ਰਸਿੱਧ ਹੋ ਗਿਆ।
ਜਿੱਥੇ ਬਾਬਾ ਬੁੱਢਾ ਜੀ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਮਿਲਿਆ ਉਥੇ ਉਹ ਸਿੱਖ ਤਵਾਰੀਖ ਦੀ ਇੱਕੋ-ਇੱਕ ਸਖਸ਼ੀਅਤ ਸਨ, ਜਿਨ੍ਹਾਂ ਨੇ ਧੰਨ ਗੁਰੂ ਨਾਨਕ ਸਾਹਿਬ ਜੀ ਤੋਂ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ 6 ਪਾਤਸ਼ਾਹੀਆ ਦੇ ਦਰਸ਼ਨ ਕੀਤੇ ।